ਮੁੱਖ ਮੰਤਰੀ ਚੰਨੀ ਨੇ ਚੋਣ ਕਮਿਸ਼ਨ ਨੂੰ ਚਿੱਠੀ ਲਿਖ ਚੋਣਾਂ ਮੁਲਤਵੀ ਕਰਨ ਦੀ ਕੀਤੀ ਮੰਗ
ਚੰਡੀਗੜ੍ਹ : ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਚੋਣਾਂ ਮੁਲਤਵੀ ਕਰਨ ਦੀ ਮੰਗ ਕੀਤੀ ਹੈ। ਦੱਸ ਦੇਈਏ ਕਿ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਚੋਣਾਂ ਵਾਲੇ ਦਿਨ ਸ੍ਰੀ ਗੁਰੂ ਰਵਿਦਾਸ ਦਾ ਪ੍ਰਕਾਸ਼ ਦਿਹਾੜਾ ਹੈ। ਇਸ ਕਾਰਨ ਪੰਜਾਬ ਦੀਆਂ ਚੋਣਾਂ ਮੁਲਤਵੀ ਹੋਣੀਆਂ ਚਾਹੀਦੀਆਂ ਹਨ।
ਉਨ੍ਹਾਂ ਨੇ ਪੰਜਾਬ ਚੋਣਾਂ 6 ਤੋਂ 7 ਦਿਨਾਂ ਲਈ ਮੁਲਤਵੀ ਕਰਨ ਦੀ ਮੰਗ ਕੀਤੀ ਹੈ। ਦੱਸ ਦੇਈਏ ਕਿ ਪੰਜਾਬ ਵਿਚ 14 ਫਰਵਰੀ ਨੂੰ ਇਕੋ ਗੇੜ ਵਿਚ ਵੋਟਾਂ ਪੈਣਗੀਆਂ। ਪੰਜਾਬ ਵਿੱਚ 21 ਜਨਵਰੀ ਤੋਂ ਨਾਮਜ਼ਦਗੀ ਸ਼ੁਰੂ ਹੋਵੇਗੀ। ਇਸ ਦੌਰਾਨ ਨਾਮਜ਼ਦਗੀ ਦੀ ਆਖਰੀ ਮਿਤੀ 28 ਜਨਵਰੀ ਤੇ ਪੜਤਾਲ 29 ਜਨਵਰੀ ਨੂੰ ਹੋਵੇਗੀ। ਪੰਜਾਬ ਵਿਚ 14 ਫਰਵਰੀ ਨੂੰ ਵੋਟਾਂ ਪੈਣਗੀਆਂ ਅਤੇ 10 ਮਾਰਚ ਨੂੰ ਗਿਣਤੀ ਹੋਵੇਗੀ।
ਚੋਣ ਜਾਬਤਾ ਲਾਗੂ ਹੋਣ ਦੇ ਨਾਲ -ਨਾਲ ਮੁੱਖ ਚੋਣ ਕਮਿਸ਼ਨਰ ਸੁਸ਼ੀਲ ਚੰਦਰਾ ਨੇ ਦੱਸਿਆ ਕਿ 15 ਜਨਵਰੀ ਤੱਕ ਸਾਰੀਆਂ ਰੈਲੀਆਂ, ਪੈਦਲ ਯਾਤਰਾ, ਰੋਡ ਸ਼ੋਅ, ਸਾਈਕਲ, ਬਾਈਕ ਰੈਲੀਆਂ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਪੰਜ ਰਾਜਾਂ ਵਿਚ ਵੱਖ-ਵੱਖ ਪੜਾਵਾਂ ਵਿਚ ਚੋਣਾਂ ਹੋਣਗੀਆਂ।