ਵੱਡੀ ਗਿਣਤੀ ‘ਚ ਪ੍ਰਵਾਸੀ ਪੰਜਾਬੀਆਂ ਵੱਲੋਂ ਵਿਧਾਇਕ ਇਆਲੀ ਦਾ ਸਮਰਥਨ

ਵੱਡੀ ਗਿਣਤੀ ‘ਚ ਪ੍ਰਵਾਸੀ ਪੰਜਾਬੀਆਂ ਵੱਲੋਂ ਵਿਧਾਇਕ ਇਆਲੀ ਦਾ ਸਮਰਥਨ

ਪਿਛਲੇ ਡੇਢ ਦਹਾਕੇ ਤੋਂ ਵਿਧਾਨ ਸਭਾ ਹਲਕਾ ਦਾਖਾ ਦੇ ਲੋਕਾਂ ਦੀ ਸੇਵਾ ਕਰ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਨਿਧੜਕ ਆਗੂ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਵੱਲੋਂ ਕੀਤੇ ਕੰਮਾਂ ਅਤੇ ਵਿਅਕਤਿਤਵ ਤੋਂ ਹਲਕਾ ਦਾਖਾ ਦੇ ਲੋਕ ਹੀ ਨਹੀਂ ਵਿਦੇਸ਼ਾਂ ਵਿੱਚ ਰਹਿੰਦੇ ਪ੍ਰਵਾਸੀ ਪੰਜਾਬੀ ਵੀ ਪ੍ਰਭਾਵਿਤ ਹਨ, ਸਗੋਂ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵੱਡੀ ਗਿਣਤੀ ‘ਚ ਪ੍ਰਵਾਸੀ ਪੰਜਾਬੀ ਉਨ੍ਹਾਂ ਦੇ ਹੱਕ ‘ਚ ਚੋਣ ਪ੍ਰਚਾਰ ਕਰਨ ਲਈ ਪੰਜਾਬ ਆਏ ਹਨ। ਜਿਸ ਦੌਰਾਨ ਵੱਡੀ ਗਿਣਤੀ ‘ਚ ਪ੍ਰਵਾਸੀ ਪੰਜਾਬੀਆਂ ਨੇ ਉਨ੍ਹਾਂ ਨੂੰ ਮਿਲ ਕੇ ਆਪਣੀ ਡਟਵੀਂ ਹਮਾਇਤ ਦਾ ਐਲਾਨ ਕੀਤਾ।

ਇਸ ਮੌਕੇ ਗੱਲਬਾਤ ਕਰਦਿਆਂ ਵੱਡੀ ਗਿਣਤੀ ‘ਚ ਪ੍ਰਵਾਸੀ ਪੰਜਾਬੀ ਵੀਰਾਂ ਨੇ ਆਖਿਆ ਕਿ ਵਿਧਾਇਕ ਇਆਲੀ ਵੱਲੋਂ ਅਕਾਲੀ ਸਰਕਾਰ ਸਮੇਂ ਹਲਕੇ ਦੇ ਪਿੰਡਾਂ ਵਿੱਚ ਬਣਾਏ ਆਧੁਨਿਕ ਸਹੂਲਤਾਂ ਨਾਲ ਲੈਸ ਖੇਡ ਪਾਰਕਾਂ ਅਤੇ ਹੁਣ ਵਿਰੋਧੀ ਧਿਰ ਵਿੱਚ ਹੁੰਦੇ ਹੋਏ ਵੀ ਹਲਕੇ ਦੇ ਲੋਕਾਂ ਦੇ ਮਦਦ ਲਈ ਤੱਤਪਰ ਰਹਿਣ ਦੀਆਂ ਚਰਚਾਵਾਂ ਵਿਦੇਸ਼ਾਂ ਵਿੱਚ ਰਹਿੰਦੇ ਪਰਵਾਸੀ ਪੰਜਾਬੀਆਂ ਵਿੱਚਕਾਰ ਆਮ ਚੱਲ ਰਹੀਆਂ ਹਨ, ਬਲਕਿ ਉਨ੍ਹਾਂ ਦੀ ਸਾਫ਼ ਸੁਥਰੀ ਸ਼ਖ਼ਸੀਅਤ ਤੋਂ ਬੁਹ ਗਿਣਤੀ ਪ੍ਰਵਾਸੀ ਪੰਜਾਬੀ ਪ੍ਰਭਾਵਿਤ ਹਨ ਅਤੇ ਉਨ੍ਹਾਂ ਨੂੰ ਅਗਾਮੀ ਵਿਧਾਨ ਸਭਾ ਚੋਣਾਂ ਵਿਚ ਹਲਕਾ ਦਾਖਾ ਤੋਂ ਮੁੜ ਵਿਧਾਇਕ ਦੇਖਣਾ ਚਾਹੁੰਦੇ ਹਨ। ਇਸ ਮੌਕੇ ਵਿਧਾਇਕ ਇਆਲੀ ਨੇ ਪ੍ਰਵਾਸੀ ਪੰਜਾਬੀ ਵੀਰਾਂ ਦਾ ਧੰਨਵਾਦ ਕਰਦਿਆਂ ਆਖਿਆ ਕਿ ਪ੍ਰਵਾਸੀ ਪੰਜਾਬੀ ਵੀਰਾਂ ਦਾ ਸਮਰਥਨ ਅਤੇ ਸਾਥ ਉਨ੍ਹਾਂ ਦੇ ਹੌਸਲੇ ਵਿੱਚ ਹੋਰ ਵਾਧਾ ਕਰ ਰਿਹਾ ਹੈ।ਜਿਸ ਸਦਕਾ ਉਹ ਆਪਣੇ ਹਲਕੇ ਦੇ ਲੋਕਾਂ ਦੀ ਪਹਿਲਾਂ ਨਾਲੋਂ ਹੋਤ ਵਧੀਆ ਤਰੀਕੇ ਨਾਲ ਸੇਵਾ ਕਰ ਸਕਣਗੇ। ਉਨ੍ਹਾਂ ਆਖਿਆ ਕਿ ਉਨ੍ਹਾਂ ਦਾ ਪਰਿਵਾਰ ਸਿਆਸਤ ਵਿੱਚ ਹਲਕੇ ਦੇ ਲੋਕਾਂ ਦੀ ਸੇਵਾ ਕਰਨ ਦੇ ਲਈ ਆਇਆ ਹੈ ਅਤੇ ਉਹ ਹਲਕੇ ਨੂੰ ਆਪਣਾ ਪਰਿਵਾਰ ਸਮਝਦੇ ਹਨ, ਜਿਨ੍ਹਾਂ ਦੀ ਸੇਵਾ ਲਈ ਉਹ ਆਪਣਾ ਪੂਰਾ ਜੀਵਨ ਲੇਖੇ ਲਗਾ ਦੇਣਗੇ।ਵਿਧਾਇਕ ਇਆਲੀ ਨੇ ਆਖਿਆ ਕਿ ਉਨ੍ਹਾਂ ਨੂੰ ਪੂਰਾ ਯਕੀਨ ਹੈ ਕਿ ਇਸ ਵਾਰ ਵੀ ਹਲਕਾ ਦਾਖਾ ਦੇ ਲੋਕ ਉਨ੍ਹਾਂ ਨੂੰ ਭਰਵਾਂ ਸਮਰਥਨ ਦਿੰਦੇ ਹੋਏ ਮੁੜ ਇੱਕ ਵਾਰ ਫੇਰ ਹਲਕਾ ਦਾਖਾ ਦੇ ਲੋਕਾਂ ਦੀ ਸੇਵਾ ਕਰਨ ਦਾ ਮਾਣ ਬਖਸ਼ਣਗੇ।

ਇਸ ਮੌਕੇ ਐਨਆਰਆਈ ਪਿਆਰਾ ਸਿੰਘ ਨੱਤ ਕੈਨੇਡਾ ਸਾਬਕਾ ਸਰਪੰਚ ਸੁਰਜੀਤ ਸਿੰਘ ਧਾਲੀਵਾਲ ਕਨੇਡਾ, ਐਨਆਰਆਈ ਦਰਸ਼ਨ ਸਿੰਘ ਧਾਲੀਵਾਲ ਕਨੇਡਾ,ਐਨਆਰਆਈ ਮੇਹਰ ਸਿੰਘ ਚੇਅਰਮੈਨ ਕੈਨੇਡਾ, ਸਰਕਲ ਜਥੇਦਾਰ ਜਸਵਿੰਦਰ ਸਿੰਘ ਧਾਲੀਵਾਲ ਸਾਬਕਾ ਸਰਪੰਚ, ਐਨਆਰਆਈ ਇੰਦਰਜੀਤ ਸਿੰਘ ਗਿੱਲ ਪ੍ਰਧਾਨ ਕਿਸਾਨ ਯੂਨੀਅਨ ਕਾਦੀਆਂ, ਐਨਆਰਆਈ ਸੁਖਵੰਤ ਸਿੰਘ ਗਿੱਲ ਪ੍ਰਧਾਨ ਸਪੋਰਟਸ ਕਲੱਬ, ਗੁਰਦੀਪ ਸਿੰਘ ਬੱਬੀ ਪ੍ਰਧਾਨ ਕਲਗੀਧਰ ਸਪੋਰਟਸ ਕਲੱਬ, ਦਵਿੰਦਰ ਸਿੰਘ ਧਾਲੀਵਾਲ, ਕੁਲਦੀਪ ਸਿੰਘ ਧਾਲੀਵਾਲ, ਭਗਵੰਤ ਸਿੰਘ ਧਾਲੀਵਾਲ ਸਾਬਕਾ ਪ੍ਰਧਾਨ ਕੋਆਪ੍ਰੇਟਿਵ ਸੁਸਾਇਟੀ, ਨਛੱਤਰ ਸਿੰਘ ਧਾਲੀਵਾਲ, ਮਾਸਟਰ ਅਵਤਾਰ ਸਿੰਘ, ਧਾਲੀਵਾਲ ਦਰਸ਼ਨ ਸਿੰਘ ਧਾਲੀਵਾਲ, ਬਿੱਲੂ ਚੌਹਾਨ, ਗੁਰਜੋਤ ਸਿੰਘ ਧਾਲੀਵਾਲ ਕੈਸ਼ੀਅਰ ਐੱਚਡੀਐੱਫਸੀ ਬੈਂਕ, ਹਰਮੇਲ ਸਿੰਘ ਧਾਲੀਵਾਲ, ਕੁਮਿਕਰ ਸਿੰਘ ਧਾਲੀਵਾਲ, ਰਛਪਾਲ ਸਿੰਘ ਧਾਲੀਵਾਲ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *

Previous post ਮੁਨੱਕਾ ਖਾਣ ਦੇ ਕਈ ਫਾਇਦੇ
Next post ਪੰਜਾਬ ਹਰਿਆਣਾ ਹਾਈਕੋਰਟ ‘ਚ ਸੁਖਪਾਲ ਖਹਿਰਾ ਦੀ ਜ਼ਮਾਨਤ ‘ਤੇ ਫੈਸਲਾ ਰਾਖਵਾਂ