ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕੋਰੋਨਾ ਪਾਜ਼ੀਟਿਵ ਹੋ ਗਏ ਹਨ। ਜਾਣਕਾਰੀ ਅਨੁਸਾਰ ਸਾਬਕਾ ਮੁੱਖ ਮੰਤਰੀ ਆਮ ਦੀ ਤਰ੍ਹਾਂ ਆਪਣੇ ਸਰੀਰਿਕ ਟੈਸਟ ਕਰਵਾਉਣ ਦੇ ਲਈ ਲੁਧਿਆਣਾ ਦੇ ਹਸਪਤਾਲ ਹੀਰੋ ਹਾਰਟ ਇੰਸਟੀਚਿਊਟ ਪਹੁੰਚੇ ਸਨ। ਉਨ੍ਹਾਂ ਦੀ ਟੈਸਟ ਕਰਵਾਉਣ ਤੋਂ ਬਾਅਦ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ।
ਜਾਣਕਾਰੀ ਅਨੁਸਾਰ ਉਨ੍ਹਾਂ ਨੂੰ ਪਹਿਲੀ ਟੈਸਟ ਰਿਪੋਰਟ ‘ਚ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਹੈ ਜਦਕਿ ਦੂਜੀ ਰਿਪੋਰਟ ਦਾ ਨਤੀਜਾ ਆਉਣਾ ਬਾਕੀ ਹੈ।ਦੱਸ ਦਈਏ ਕਿ ਜਦੋਂ ਪ੍ਰਕਾਸ਼ ਸਿੰਘ ਬਾਦਲ ਨੂੰ ਟੈਸਟ ਕਰਵਾਉਣ ਲਈ ਡੀਐਮਸੀ ਹਸਪਤਾਲ ਲਿਆਂਦਾ ਗਿਆ ਸੀ ਤਾਂ ਇਸ ਦੌਰਾਨ ਮੀਡੀਆ ਨੂੰ ਉਨ੍ਹਾਂ ਤੋਂ ਦੂਰ ਰੱਖਿਆ ਗਿਆ। ਨਾਲ ਹੀ ਹਸਪਤਾਲ ਦੇ ਸਟਾਫ ਵੱਲੋਂ ਪੀ. ਪੀ. ਕਿੱਟਾਂ ਪਾ ਕੇ ਪ੍ਰਕਾਸ਼ ਸਿੰਘ ਬਾਦਲ ਨੂੰ ਵੀਲ੍ਹਚੇਅਰ ’ਤੇ ਬਿਠਾ ਕੇ ਅੰਦਰ ਚੈੱਕਅੱਪ ਲਈ ਲਿਜਾਇਆ ਗਿਆ। ਇਹ ਪਹਿਲਾ ਮੌਕਾ ਹੈ ਕਿ ਪ੍ਰਕਾਸ਼ ਸਿੰਘ ਬਾਦਲ ਨੂੰ ਵ੍ਹੀਲਚੇਅਰ ’ਤੇ ਦੇਖਿਆ ਗਿਆ ਹੋਵੇ। ਜਾਣਕਾਰੀ ਅਨੁਸਾਰ ਪ੍ਰਕਾਸ਼ ਸਿੰਘ ਬਾਦਲ ਨੂੰ ਪਿਛਲੇ ਦਿਨਾਂ ਤੋਂ ਕੋਰੋਨਾ ਦੇ ਲੱਛਣ ਸਨ ਜਿਸ ਕਾਰਨ ਉਨ੍ਹਾਂ ਚੈੱਕਅੱਪ ਲਈ ਲਿਆਂਦਾ ਗਿਆ ਸੀ।