ਅਧਿਆਪਕ ਦਿਵਸ 2022 ਮੌਕੇ ਸਨਮਾਨਤ ਕੀਤੇ ਜਾਣ  ਵਾਲੇ 74 ਅਧਿਆਪਕ ਦੀ ਸੂਚੀ ਨੂੰ ਹਰਜੋਤ ਬੈਂਸ ਵਲੋਂ ਪ੍ਰਵਾਨਗੀ 

ਪੰਜਾਬ ਸਰਕਾਰ ਵੱਲੋਂ ਅਧਿਆਪਕ ਦਿਵਸ 2022 ਮੌਕੇ ਸਨਮਾਨਤ ਕੀਤੇ ਜਾਣ  ਵਾਲੇ ਤਿੰਨ ਕੈਟਾਗਰੀਆਂ ਵਿਚ ਸਨਮਾਨਤ ਕੀਤੇ ਵਾਲੇ  74 ਅਧਿਆਪਕ ਦੀ ਸੂਚੀ ਨੂੰ ਅੱਜ ਸਕੂਲ ਸਿੱਖਿਆ ਮੰਤਰੀ ਸ ਹਰਜੋਤ ਸਿੰਘ ਬੈਂਸ ਵਲੋਂ ਪ੍ਰਵਾਨਗੀ ਦੇ ਦਿੱਤੀ ਗਈ।

ਸਕੂਲ ਸਿੱਖਿਆ ਮੰਤਰੀ ਵਲੋਂ ਪ੍ਰਵਾਨ ਕੀਤੀ ਗਈ ਸੂਚੀ ਅਨੁਸਾਰ ਅਧਿਆਪਕ ਰਾਜ ਪੁਰਸਕਾਰ 55 ਅਧਿਆਪਕਾਂ ਨੂੰ ਦਿੱਤਾ ਜਾਵੇਗਾ ਜਦਕਿ ਯੰਗ ਟੀਚਰ ਐਵਾਰਡ 10 ਅਧਿਆਪਕਾਂ ਨੂੰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ 9 ਅਧਿਆਪਕਾਂ ਨੂੰ ਪ੍ਰਬੰਧਕੀ ਐਵਾਰਡ ਵੀ ਦਿੱਤਾ ਜਾਵੇਗਾ।

ਪੰਜਾਬ ਰਾਜ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੌਮੀ ਅਧਿਆਪਕ ਦਿਵਸ ਮੌਕੇ ਰਾਜ ਸਰਕਾਰ ਵੱਲੋਂ ਸਨਮਾਨ ਲਈ ਚੁਣੇ ਗਏ ਸਾਰੇ ਅਧਿਆਪਕ ਨੂੰ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਸਨਮਾਨ ਪ੍ਰਾਪਤ ਕਰਨ ਵਾਲੇ ਅਧਿਆਪਕਾਂ ਦੂਸਰੇ ਅਧਿਆਪਕਾਂ ਲਈ ਚਾਨਣ ਮੁਨਾਰਾ ਬਨਣਗੇ।

ਸ. ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਅਧਿਆਪਕ ਦਿਵਸ ਸਬੰਧੀ ਰਾਜ ਪੱਧਰੀ ਸਮਾਗਮ ਵਿਰਾਸਤ ਏ ਖਾਲਸਾ  ਸ਼੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਵਿੱਚ ਵਿਖੇ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।

Leave a Reply

Your email address will not be published. Required fields are marked *

Previous post ਚੰਨੀ, ਸਿੱਧੂ ਅਤੇ ਕਾਂਗਰਸੀਆਂ ਨੂੰ ਲੋਕਾਂ ਦੀ ਅਦਾਲਤ ਵਿੱਚ ਦੱਸਣਾ ਪਵੇਗਾ, ਕਿਉਂ ਰੱਦ ਨਹੀਂ ਕੀਤੇ ਘਾਤਕ ਬਿਜਲੀ ਖ਼ਰੀਦ ਸਮਝੌਤੇ: ਭਗਵੰਤ ਮਾਨ
Next post ਨਿਰਪੱਖ ਆਵਾਜ਼ ਵੈਸ ਸਾਇਟ ਨੂੰ ਦੇਸ਼ ਵਿਦੇਸ਼ ਦੇ ਹਰ ਸ਼ਹਿਰ ਤੋਂ ਪੱਤਰਕਾਰਾਂ ਦੀ ਲੋੜ ਹੈ। ਇਸ ਸਬੰਧੀ ਆਪਣੀ ਦਿਲਚਸਪੀ, ਜਾਣ ਪਹਿਚਾਣ ਤੇ ਸੰਪਰਕ ਈ ਮੇਲ ਤੇ ਮੋਬਾਇਲ ਨੰਬਰ ਅਤੇ ਤੁਸੀਂ ਨਿਰਪੱਖ ਆਵਾਜ਼ ਨਾਲ਼ ਕਿਉ ਜੁੜਨਾ ਚਾਹੁੰਦੇ ਹੋ ਇਸ ਈ ਮੇਲ ਤੇ ਭੇਜੋ: nirpakhawaaznews@gmail.com