ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮੌਜੂਦਾ ਖੇਤਰੀ ਸਥਿਤੀ ‘ਤੇ ਚਰਚਾ ਕਰਨ ਲਈ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨਾਲ ਟੈਲੀਫ਼ੋਨ ‘ਤੇ ਗੱਲ ਕੀਤੀ।
ਇਸ ਗੱਲਬਾਤ ਦੌਰਾਨ ਪ੍ਰਧਾਨ ਮੰਤਰੀ ਨੇ ਹਾਲ ਹੀ ਦੇ ਘਟਨਾਕ੍ਰਮਾਂ ਬਾਰੇ ਭਾਰਤ ਦੀਆਂ ਚਿੰਤਾਵਾਂ ਤੋਂ ਉਨ੍ਹਾਂ ਨੂੰ (ਬੈਂਜਾਮਿਨ ਨੇਤਨਯਾਹੂ) ਜਾਣੂ ਕਰਵਾਇਆ ਅਤੇ ਨਾਗਰਿਕਾਂ ਦੀ ਸੁਰੱਖਿਆ ਨੂੰ ਤਰਜੀਹ ਦੇਣ ‘ਤੇ ਜ਼ੋਰ ਦਿੱਤਾ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦੁਸ਼ਮਣੀ ਨੂੰ ਜਲਦੀ ਖ਼ਤਮ ਕਰਨ ਦੀ ਜ਼ਰੂਰਤ ‘ਤੇ ਭਾਰਤ ਦੀ ਸਥਿਤੀ ਨੂੰ ਫਿਰ ਤੋਂ ਦੁਹਰਾਇਆ।