11 ਤੋਂ 14 ਮਾਰਚ ਨੂੰ ਮਨਾਈ ਜਾਵੇਗੀ ਸ਼ਹੀਦ ਭਾਈ ਤਾਰਾ ਸਿੰਘ ਦੀ 300ਵੀਂ ਸ਼ਹੀਦੀ ਸ਼ਤਾਬਦੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਅੰਤਰਿੰਗ ਕਮੇਟੀ ਦੀ ਮੀਟਿੰਗ ‘ਚ ਬਜਟ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਵੱਲੋਂ 28 ਮਾਰਚ ਨੂੰ ਬਜਟ ਇਜਲਾਸ ਸੱਦਿਆ ਗਿਆ ਹੈ, ਜਿਸ ਦੌਰਾਨ ਬਜਟ ਪੇਸ਼ ਕੀਤਾ ਜਾਵੇਗਾ। ਅੰਤਰਿੰਗ ਕਮੇਟੀ ਦੀ ਮੀਟਿੰਗ ਉਪਰੰਤ ਪ੍ਰੈਸ ਕਾਨਫਰੰਸ ਦੌਰਾਨ ਇਹ ਜਾਣਕਾਰੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਤੀ।
ਐਡਵੋਕੇਟ ਧਾਮੀ ਨੇ ਕਿਹਾ ਕਿ ਅੰਤਰਿੰਗ ਕਮੇਟੀ ‘ਚ ਬਜਟ ਪੇਸ਼ ਕਰਨ ਲਈ 28 ਮਾਰਚ ਨੂੰ ਚੁਣਿਆ ਗਿਆ ਹੈ, ਜੋ ਕਿ ਤੇਜਾ ਸਿੰਘ ਸਮੁੰਦਰੀ ਹਾਲ ‘ਚ ਸਮਾਂ 12 ਵਜੇ ਸ਼ੁਰੂ ਬਜਟ ਇਜਲਾਸ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੈਕਸ਼ਨ 85 ਦੇ ਤਹਿਤ ਉਹ ਗੁਰੂਦੁਆਰੇ, ਜਿਨ੍ਹਾਂ ਦਾ ਸਿੱਧਾ ਪ੍ਰਬੰਧ ਸ਼੍ਰੋਮਣੀ ਕਮੇਟੀ ਕੋਲ ਹੈ, ਉਨ੍ਹਾਂ ਦੇ ਟਰੱਸਟ, ਵਿਭਾਗ ਅਤੇ ਜਨਰਲ ਬੋਰਡ, ਸੈਕਸ਼ਨ-87 ਤਹਿਤ ਦੇ ਗੁਰੂ ਘਰ, ਪ੍ਰਿੰਟਿੰਗ ਪ੍ਰੈਸ ਅਤੇ ਵਿਦਿਅਕ ਅਦਾਰਿਆਂ ਦਾ ਬਜਟ ਪੇਸ਼ ਕੀਤਾ ਜਾਵੇਗਾ।
ਐਡਵਕੇਟ ਧਾਮੀ ਨੇ ਕਿਹਾ ਕਿ ਐਸਜੀਪੀਸੀ ਹਮੇਸ਼ਾ ਧਰਮ ਪ੍ਰਚਾਰ ਨੂੰ ਮੁੱਖ ਰੱਖਦੀ ਹੈ ਅਤੇ ਬਜਟ ਦਾ ਵੱਡਾ ਹਿੱਸਾ ਧਰਮ ਪ੍ਰਚਾਰ ਲਈ ਰਖਿਆ ਜਾਂਦਾ ਹੈ। ਸਿੱਖ ਇਤਿਹਾਸ ਬੋਰਡ ਲਈ ਵੀ ਬਜਟ ਰੱਖਿਆ ਜਾਵੇਗਾ।
ਐਡਵੋਕੇਟ ਧਾਮੀ ਨੇ ਜਾਣਕਾਰੀ ਦਿੱਤੀ ਕਿ ਅਮਰ ਸ਼ਹੀਦ ਭਾਈ ਤਾਰਾ ਸਿੰਘ ਦੀ 300ਵੀਂ ਸਾਲਾ ਸ਼ਹੀਦੀ ਸ਼ਤਾਬਦੀ 11 ਤੋਂ 14 ਮਾਰਚ ਤੱਕ ਮਨਾਈ ਜਾਵੇਗੀ। ਇਸ ਸਬੰਧ ‘ਚ ਪਹਿਲਾਂ 8 ਮਾਰਚ ਨੂੰ ਵੱਡਾ ਮਾਰਚ ਕੱਢਿਆ ਜਾਵੇਗਾ। ਉਨ੍ਹਾਂ ਕਿਹਾ ਕਿ ਧਰਮ ਪ੍ਰਚਾਰ ਦੀ ਲਹਿਰ ਨੂੰ ਵੀ ਹੋਰ ਤੇਜ਼ ਕੀਤਾ ਜਾਵੇਗਾ। ਐਡਵੋਕੇਟ ਧਾਮੀ ਨੇ ਪ੍ਰਚਾਰਕ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਆਪੋ ਆਪਣੇ ਹਲਕਿਆਂ ‘ਚ ਗੁਰਮਤਿ ਸਮਾਗਮ ਕਰਵਾਉਣ ਲਈ ਕਿਹਾ ਹੈ।