ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸੂਬੇ ਦੇ ਬਜਟ ਦੌਰਾਨ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਐਲਾਨ ਕੀਤਾ ਗਿਆ ਹੈ। ਇਸ ਯੋਜਨਾ ਤਹਿਤ 18 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਹਰ ਮਹੀਨੇ 1000 ਰੁਪਏ ਦਿੱਤੇ ਜਾਣਗੇ, ਜਦਕਿ ਐਸ.ਸੀ. ਵਰਗ ਨਾਲ ਸੰਬੰਧਿਤ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ।
ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਅੱਜ ਦਾ ਦਿਨ ਪੰਜਾਬ ਲਈ ਬਹੁਤ ਹੀ ਇਤਿਹਾਸਕ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਬਜਟ ਪੇਸ਼ ਕੀਤਾ ਗਿਆ ਹੈ ਅਤੇ ਇਸ ਬਜਟ ਵਿਚ ਮਹਿਲਾਵਾਂ ਨੂੰ ਖਾਸ ਤਰਜੀਹ ਦਿੱਤੀ ਗਈ ਹੈ।
ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿਚ ਕਦੇ ਵੀ ਮਹਿਲਾਵਾਂ ਲਈ ਇੰਨੀ ਵੱਡੀ ਪਹਲ ਨਹੀਂ ਕੀਤੀ ਗਈ। ਉਨ੍ਹਾਂ ਦੱਸਿਆ ਕਿ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਲੋਕਾਂ ਨਾਲ ਕੀਤੀਆਂ ਆਪਣੀਆਂ ਗਾਰੰਟੀਆਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਹੈ। ਉਨ੍ਹਾਂ ਇਸ ਯੋਜਨਾ ਲਈ ਪੰਜਾਬ ਸਰਕਾਰ ਦਾ ਧੰਨਵਾਦ ਵੀ ਕੀਤਾ ਅਤੇ ਕਿਹਾ ਕਿ ਇਸ ਨਾਲ ਸੂਬੇ ਦੀਆਂ ਮਹਿਲਾਵਾਂ ਨੂੰ ਵੱਡਾ ਆਰਥਿਕ ਸਹਾਰਾ ਮਿਲੇਗਾ।