ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੜੀਸਾ ਦੇ ਕਟਕ ਵਿਖੇ ਇੱਕ ਹਸਪਤਾਲ ਵਿੱਚ ਲੱਗੀ ਅੱਗ ਕਾਰਨ ਹੋਏ ਜਾਨੀ ਨੁਕਸਾਨ ’ਤੇ ਸੋਗ ਪ੍ਰਗਟ ਕੀਤਾ ਹੈ। ਸ਼੍ਰੀ ਮੋਦੀ ਨੇ ਇਸ ਹਾਦਸੇ ਵਿੱਚ ਜ਼ਖ਼ਮੀ ਹੋਏ ਲੋਕਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਵੀ ਕੀਤੀ ।
ਪ੍ਰਧਾਨ ਮੰਤਰੀ ਨੇ ਪੀਐੱਮਐੱਨਆਰਐੱਫ ਤੋਂ ਹਰੇਕ ਮ੍ਰਿਤਕ ਦੇ ਰਿਸ਼ਤੇਦਾਰ ਨੂੰ 2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50,000 ਰੁਪਏ ਦੀ ਮੁਆਵਜ਼ਾ ਰਾਸ਼ੀ ਦੇਣ ਦਾ ਐਲਾਨ ਕੀਤਾ।
ਪ੍ਰਧਾਨ ਮੰਤਰੀ ਨੇ ਐੱਕਸ ’ਤੇ ਪੋਸਟ ਕੀਤਾ:
“ਉੜੀਸਾ ਦੇ ਕਟਕ ਵਿਖੇ ਇੱਕ ਹਸਪਤਾਲ ਵਿੱਚ ਵਾਪਰੀ ਘਟਨਾ ਬਹੁਤ ਦੁਖਦਾਈ ਹੈ। ਜਿਨ੍ਹਾਂ ਲੋਕਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆਇਆ ਹੈ, ਉਨ੍ਹਾਂ ਪ੍ਰਤੀ ਮੇਰੀ ਡੂੰਘੀ ਸੰਵੇਦਨਾ ਹੈ। ਮੈਂ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਲਈ ਪ੍ਰਾਰਥਨਾ ਕਰਦਾ ਹਾਂ।”
ਪੀਐੱਮਐੱਨਆਰਐੱਫ ਤੋਂ ਹਰੇਕ ਮ੍ਰਿਤਕ ਦੇ ਰਿਸ਼ਤੇਦਾਰ ਨੂੰ 2 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦਿੱਤੀ ਜਾਵੇਗੀ। ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।