ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੱਤਵੇਂ ਪਾਤਸ਼ਾਹ ਧੰਨ-ਧੰਨ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦੇ ਪਵਿੱਤਰ ‘ਗੁਰਤਾਗੱਦੀ ਦਿਵਸ’ ਦੇ ਮੌਕੇ ‘ਤੇ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈ ਦਿੱਤੀ ਹੈ। ਇਸ ਖ਼ਾਸ ਦਿਹਾੜੇ ‘ਤੇ ਮੁੱਖ ਮੰਤਰੀ ਨੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਦੱਸੇ ਮਾਰਗ ‘ਤੇ ਚੱਲਣ ਦਾ ਪ੍ਰਣ ਲਿਆ।