ਚੰਡੀਗੜ੍ਹ ਦੇ ਸੈਕਟਰ 22 ਸਥਿਤ ਮੋਬਾਈਲ ਮਾਰਕੀਟ ਵਿੱਚ ਅੱਜ ਭਿਆਨਕ ਅੱਗ ਲੱਗ ਗਈ। ਇਸ ਘਟਨਾ ਕਾਰਨ ਪੂਰੇ ਇਲਾਕੇ ਵਿੱਚ ਹਫੜਾ ਦਫੜੀ ਮਚ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਤੁਰੰਤ ਮੌਕੇ ‘ਤੇ ਪਹੁੰਚੀਆਂ। ਅੱਗ ‘ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ।
ਇਹ ਮਾਰਕੀਟ ਵਿੱਚ ਮੋਬਾਈਲ ਅਤੇ ਇਲੈਕਟ੍ਰਾਨਿਕਸ ਦੀਆਂ ਦੁਕਾਨਾਂ ਹੈ, ਜਿੱਥੇ ਰੋਜ਼ਾਨਾ ਹਜ਼ਾਰਾਂ ਲੋਕ ਖਰੀਦਦਾਰੀ ਲਈ ਆਉਂਦੇ ਹਨ। ਘਟਨਾ ਦੇ ਸਮੇਂ ਵੀ ਮਾਰਕੀਟ ਵਿੱਚ ਭਾਰੀ ਭੀੜ ਮੌਜੂਦ ਸੀ। ਆਸ-ਪਾਸ ਦੇ ਪੂਰੇ ਇਲਾਕੇ ਨੂੰ ਖਾਲੀ ਕਰਵਾ ਲਿਆ ਗਿਆ ਹੈ ਤਾਂ ਜੋ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਨਾ ਹੋਵੇ। ਫਿਲਹਾਲ, ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।