ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਵੱਡੀ ਸੌਗਾਤ ਦਿੱਤੀ ਗਈ ਹੈ। ਦੱਸ ਦਈਏ ਕਿ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਵੱਲੋਂ ਸਿੱਖ ਕੌਮ ਦੇ ਚੌਥੇ ਤਖ਼ਤ ਤਖ਼ਤ ਸ੍ਰੀ ਦਮਦਮਾ ਸਾਹਿਬ ਨੂੰ ਰੇਲਵੇ ਲਾਈਨ ਨਾਲ ਜੋੜਨ ਦਾ ਕੀਤਾ ਐਲਾਨ ਗਿਆ। ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਕਿਹਾ ਕਿ ਪੰਜਾਬ ’ਚ ਰੇਲਵੇ ਪ੍ਰੋਜੈਕਟ ਦੇ ਲਈ 1118 ਕਰੋੜ ਰੁਪਏ ਨਿਵੇਸ਼ ਕੀਤੇ ਜਾਣਗੇ। ਇਹ ਪ੍ਰੋਜੈਕਟ 3 ਸਾਲ ਵਿੱਚ ਪੂਰਾ ਹੋਵੇਗਾ। ਜਿਸ ’ਚ ਸੱਤ ਸਟੇਸ਼ਨ ਬਣਾਏ ਜਾਣਗੇ।
ਦੱਸ ਦਈਏ ਕਿ ਕੇਂਜਰੀ ਰਾਜ ਮੰਤਰੀ ਰਵਨੀਤ ਬਿੱਟੂ ਅੱਜ ਬਠਿੰਡਾ ਪਹੁੰਚੇ ਜਿੱਥੇ ਉਨ੍ਹਾਂ ਨੇ ਤਖਤ ਸ੍ਰੀ ਦਮਦਮਾ ਸਾਹਿਬ ਨੂੰ ਰੇਲਵੇ ਲਾਈਨ ਨਾਲ ਜੋੜਨ ਦਾ ਐਲਾਨ ਕਰਦੇ ਹੋਏ ਦੱਸਿਆ ਕਿ ਤਖਤ ਸ੍ਰੀ ਦਮਦਮਾ ਸਾਹਿਬ ਨੂੰ ਰੇਲਵੇ ਲਾਈਨ ਨਾਲ ਜੁੜਨ ਲਈ 1118 ਕਰੋੜ ਰੁਪਏ ਦਾ ਪ੍ਰੋਜੈਕਟ ਪਾਸ ਕੀਤਾ ਗਿਆ ਹੈ ਜਿਸ ਨੂੰ ਤਿੰਨ ਸਾਲਾਂ ਵਿੱਚ ਪੂਰਾ ਕਰ ਦਿੱਤਾ ਜਾਵੇਗਾ।
ਤਖਤ ਸ਼੍ਰੀ ਦਮਦਮਾ ਸਾਹਿਬ ਨੂੰ ਰੇਲਵੇ ਲਾਈਨ ਨਾਲ ਜੋੜਨ ਦਾ ਐਲਾਨ ਕਰਦੇ ਹੋਏ ਦੱਸਿਆ ਕਿ ਤਖਤ ਸ਼੍ਰੀ ਦਮਦਮਾ ਸਾਹਿਬ ਨੂੰ ਰੇਲਵੇ ਲਾਈਨ ਨਾਲ ਜੁੜਨ ਲਈ 1118 ਕਰੋੜ ਰੁਪਏ ਦਾ ਪ੍ਰੋਜੈਕਟ ਪਾਸ ਕੀਤਾ ਗਿਆ ਹੈ ਜਿਸ ਨੂੰ ਤਿੰਨ ਸਾਲਾਂ ਵਿੱਚ ਪੂਰਾ ਕਰ ਦਿੱਤਾ ਜਾਵੇਗਾ।
ਇਸ ਐਲਾਨ ਦੌਰਾਨ ਰਵਨੀਤ ਬਿੱਟੂ ਨੇ ਕਿਹਾ ਕਿ ਸਿੱਖ ਕੌਮ ਦੀ ਇਸ ਸਬੰਧੀ ਕਾਫੀ ਲੰਬੇ ਸਮੇਂ ਤੋਂ ਮੰਗ ਸੀ। ਜਿਸ ਨੂੰ ਪੂਰਾ ਕੀਤਾ ਜਾ ਰਿਹਾ ਹੈ ਅਤੇ ਪੰਜ ਦੇ ਪੰਜ ਤਖਤਾਂ ਨੂੰ ਰੇਲਵੇ ਲਾਈਨ ਨਾਲ ਜੋੜਿਆ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਸਾਨਾਂ ਨੂੰ ਕਿਹਾ ਕਿ ਜ਼ਮੀਨ ਨੂੰ ਖਰੀਦਣ ਲਈ 300 ਕਰੋੜ ਤੋਂ ਜਿਆਦਾ ਦਾ ਪੈਸਾ ਆ ਚੁੱਕਿਆ ਹੈ। ਜੋ ਡੀਸੀ ਤੱਕ ਪਹੁੰਚ ਚੁੱਕਿਆ ਹੈ। ਉਹ ਕਿਸਾਨਾਂ ਨੂੰ ਹੱਥ ਜੋੜ ਕੇ ਬੋਲਦੇ ਹਨ ਕਿ ਕੋਈ ਰੁਕਾਵਟ ਨਾ ਬਣਿਓ। ਇਸ ਤੋਂ ਇਲਾਵਾ ਇਸ ਪ੍ਰੋਜੈਕਟ ’ਚ ਕੋਈ ਸਿਆਸਤ ਨਾ ਕਰਿਓ। ਬੇਸ਼ੱਕ ਕਿਸਾਨ ਹੋਣ ਜਾਂ ਫੇਰ ਕਿਸਾਨ ਯੂਨੀਅਨ। ਉਨ੍ਹਾਂ ਵੱਲੋਂ ਜ਼ਮੀਨ ਦਾ ਬਣਦਾ ਮੁੱਲ ਦੇਵਾਂਗਾ। ਪਿਛਲੇ ਸਾਲ ਕਾਫੀ ਰੇਲਵੇ ਲਾਈਨ ਬਣਾਈਆਂ ਹਨ ਅਤੇ ਅੱਗੇ ਵੀ ਉਨ੍ਹਾਂ ਦੀ ਇਸ ਸਬੰਧੀ ਕੋਸ਼ਿਸ਼ਾਂ ਜਾਰੀ ਰਹਿਣਗੀਆਂ।