
ਜੰਡਿਆਲਾ ਗੁਰੂ 6 ਅਕਤੂਬਰ (ਵਰਿੰਦਰ ਸਿੰਘ ਮਲਹੋਤਰਾ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਲਕਾ ਜੰਡਿਆਲਾ ਗੁਰੂ ਨਾਲ ਸਬੰਧਤ ਇੱਕ ਮੈਂਬਰ ਵੱਲੋਂ ਦਾਹੜੇ ਨੂੰ ਰੰਗ ਕਰਨ ਸਬੰਧੀ ਸ਼ਿਕਾਇਤ ਕਰਦਿਆਂ ਮਾਮਲੇ ਦੀ ਜਾਂਚ ਕਰਵਾਕੇ ਸਿੱਖ ਰਹਿਤ ਮਰਿਆਦਾ ਅਨੁਸਾਰ ਉਚਿਤ ਧਾਰਮਿਕ ਕਾਰਵਾਈ ਕਰਨ ਦੀ ਮੰਗ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਕੋਲੋ ਕੀਤੀ ਗਈ ਹੈ।
ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਸਿੱਖ ਰਹਿਤ ਮਰਿਆਦਾ ਅਨੁਸਾਰ ਹਰ ਸਿੱਖ ਦਾ ਫਰਜ਼ ਹੈ ਕਿ ਉਹ ਆਪਣੇ ਕੇਸਾਂ ਅਤੇ ਦਾਹੜੇ ਨਾਲ ਕਿਸੇ ਤਰ੍ਹਾਂ ਦੀ ਛੇੜਛਾੜ ਨਾ ਕਰੇ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਸਬੰਧਤ ਵਿਅਕਤੀ ਵੱਲੋਂ ਦਾਹੜੇ ਨੂੰ ਰੰਗ ਕਰਵਾਇਆ ਗਿਆ ਹੈ, ਜੋ ਸਿੱਖ ਰਹਿਤ ਮਰਿਆਦਾ ਦੇ ਉਲਟ ਹੈ।
ਸ਼ਿਕਾਇਤ ਵਿੱਚ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਗਈ ਹੈ ਕਿ ਮਾਮਲੇ ਦੀ ਪੂਰੀ ਜਾਂਚ ਕਰਵਾਈ ਜਾਵੇ ਅਤੇ ਜੇਕਰ ਦੋਸ਼ ਸਹੀ ਪਾਏ ਜਾਂਦੇ ਹਨ ਤਾਂ ਸਿੱਖ ਰਹਿਤ ਮਰਿਆਦਾ ਮੁਤਾਬਕ ਬਣਦੀ ਕਾਰਵਾਈ ਕੀਤੀ ਜਾਵੇ ।
ਸ਼ਿਕਾਇਤ ਕਰਤਾ ਨੇ ਦਸਿਆ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਦਫਤਰ ਵਲੋ ਓਹਨਾਂ ਨੂੰ 1410 ਸ਼ਿਕਾਇਤ ਨੰਬਰ ਮਿਤੀ 6 ਅਕਤੂਬਰ ਦਰਜ ਕਰਕੇ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਗਿਆ । ਇਸ ਸਬੰਧੀ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੋਬਾਇਲ ਤੇ ਸੰਪਰਕ ਕਰਨਾ ਚਾਹਿਆ ਤਾਂ ਜਰੂਰੀ ਰੁਝੇਵਿਆਂ ਕਰਕੇ ਸ਼ਾਇਦ ਉਹ ਵਿਅਸਤ ਸਨ । ਉਨਾਂ ਦੇ ਸਹਾਇਕ ਸਰਦਾਰ ਬਗੀਚਾ ਸਿੰਘ ਨੇ ਦੱਸਿਆ ਕਿ ਸ਼ਿਕਾਇਤ ਆਈ ਹੈ ਅਤੇ ਇੱਕ ਦੋ ਦਿਨਾਂ ਵਿੱਚ ਇਸ ਸਬੰਧੀ ਜਾਂਚ ਪੜਤਾਲ ਉਪਰੰਤ ਕਾਰਵਾਈ ਕੀਤੀ ਜਾਵੇਗੀ