ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਮਰਜੀਤ ਸਿੰਘ ਚਾਵਲਾ ਨੇ ਅਸਤੀਫਾ ਦੇ ਦਿੱਤਾ ਹੈ।
ਅਦਾਲਤ ਵਿੱਚ ਜਬਰ ਜਨਾਹ ਮਾਮਲੇ ਦੀ ਪੀੜਤ ਨੇ ਚਾਵਲਾ ਵਿਰੁੱਧ ਕੇਸ ਦਰਜ ਕਰਕੇ ਇਨਸਾਫ ਲਈ ਗੁਹਾਰ ਲਗਾਈ ਸੀ। ਜਿਸ ਤੋਂ ਬਾਅਦ ਅਦਾਲਤ ਦੇ ਹੁਕਮਾਂ ‘ਤੇ ਅਮਰਜੀਤ ਸਿੰਘ ਚਾਵਲਾ ਉਪਰ ਕੇਸ ਦਰਜ ਕੀਤਾ ਗਿਆ ਹੈ। ਜਿਸ ਤੋਂ ਬਾਅਦ ਅਮਰਜੀਤ ਸਿੰਘ ਚਾਵਲਾ ਨੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ।