ਕੋਰੋਨਾ ਨੂੰ ਲੈ ਕੇ ਸਰਕਾਰ ਵਲੋਂ ਨਵੀਂ ਹਿਦਾਇਤਾਂ ਜਾਰੀ
ਪੰਜਾਬ ਵਿੱਚ ਕੋਰੋਨਾ ਵਾਇਰਸ ਦਾ ਪ੍ਰਕੋਪ ਵੱਧਦਾ ਜਾ ਰਿਹਾ ਹੈ। ਪੰਜਾਬ ਸਰਕਾਰ ਦੁਆਰਾ ਕੋਰੋਨਾ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਨਵੀਆਂ ਗਾਈਡਲਾਈਨਜ਼ ਜਾਰੀ ਕੀਤੀਆਂ ਗਈਆਂ ਹਨ।
ਪੰਜਾਬ ‘ਚ ਇਨ੍ਹਾਂ ਥਾਵਾਂ ‘ਤੇ ਵੈਕਸੀਨ ਹੋਈ ਲਾਜ਼ਮੀ
- ਸਬਜ਼ੀ ਮੰਡੀ, ਪਬਲਿਕ ਟਰਾਂਸਪੋਰਟ, ਪਾਰਕ ਅਤੇ ਧਾਰਮਿਕ ਸਥਾਨਾਂ , ਮਾਲ, ਸਿਨੇਮਾ ਹਾਲ, ਜਿੰਮ ਅਤੇ ਹੋਟਲ
- ਪ੍ਰਾਈਵੇਟ ਅਦਾਰਿਆਂ ਵਿੱਚ ਵੈਕਸੀਨ ਲਗਾਉਣੀ ਲਾਜ਼ਮੀ ਕੀਤੀ ਗਈ।
ਪੰਜਾਬ ਵਿੱਚ ਕੋਵਿਡ-19 ਦੇ ਨਵੇਂ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਜਿਨ੍ਹਾਂ ਵਿਅਕਤੀਆਂ ਦਾ ਪੂਰੀ ਤਰ੍ਹਾਂ ਟੀਕਾਕਰਨ ਨਹੀਂ ਹੋਇਆ ਹੈ, ਉਨ੍ਹਾਂ ਨੂੰ ਵਧੇਰੇ ਸਾਵਧਾਨੀਆਂ ਵਰਤਣ ਦੀ ਲੋੜ ਹੈ। ਜਿਨ੍ਹਾਂ ਵਿਅਕਤੀ ਨੇ ਅਜੇ ਤੱਕ ਕੋਵਿਡ ਟੀਕਾਕਰਨ ਦੀਆਂ ਦੋਵੇਂ ਖੁਰਾਕਾਂ ਨਹੀਂ ਲਈਆਂ ਹਨ, ਉਨ੍ਹਾਂ ਨੂੰ ਆਪਣੇ ਨਿਵਾਸ ਸਥਾਨਾਂ ‘ਤੇ ਹੀ ਰਹਿਣਾ ਚਾਹੀਦਾ ਹੈ ਅਤੇ ਕਿਸੇ ਵੀ ਜਨਤਕ ਸਥਾਨ/ਬਾਜ਼ਾਰ/ਫੰਕਸ਼ਨ/ਜਨਤਕ ਆਵਾਜਾਈ/ਧਾਰਮਿਕ ਸਥਾਨਾਂ ਆਦਿ ‘ਤੇ ਨਹੀਂ ਜਾਣਾ ਚਾਹੀਦਾ।